ਹੁਣੇ ਹੁਣੇ

ਸਰਹੱਦੀ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚੀ ਪੰਜਾਬ ਸਰਕਾਰ, ਮਿਸ਼ਨ ਆਬਾਦ 30 ਦੀ ਸ਼ੁਰੂਆਤ

 










--ਜ਼ਿਲ੍ਹੇ ਭਰ ਚ ਪਸ਼ੂਆਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਲਗਾਈ 6706 ਡੋਜ਼ ਵੈਕਸੀਨ

ਬਠਿੰਡਾ, 13 ਅਗਸਤ : ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ  ਦਿਸ਼ਾ ਨਿਰਦੇਸ਼ਾ ਅਨੁਸਾਰ ਪਸ਼ੂ ਪਾਲਣ, ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿੱਚ ਹੁਣ ਤੱਕ ਲੰਪੀ ਸਕਿੰਨ ਬਿਮਾਰੀ ਨੂੰ ਕੰਟਰੋਲ ਕਰਨ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਭਾਰਤ ਸਰਕਾਰ ਵੱਲੋਂ ਜਾਰੀ ਕੀਤੀਆ ਗਾਈਡਲਾਈਨਜ਼ ਦਾ ਪੂਰੀ ਤਰਾ ਪਾਲਣ ਕੀਤਾ ਜਾ ਰਿਹਾ ਹੈ।

        ਡਿਪਟੀ ਕਮਿਸ਼ਨਰ, ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਪਿੰਡਾ ਵਿੱਚ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਅ ਬਾਰੇ ਜਾਗਰੂਕਤਾ ਅਤੇ ਇਲਾਜ ਸਬੰਧੀ ਵੱਖ-ਵੱਖ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਪਾਂ ਵਿੱਚ ਲੋਕਾ ਨੂੰ ਲੰਪੀ ਸਕਿੰਨ ਬਿਮਾਰੀ ਬਾਰੇ ਜਾਣਕਾਰੀ ਤੇ ਬਿਮਾਰ ਪਸ਼ੂਆਂ ਨੂੰ ਤੰਦਰੁਸਤ ਪਸ਼ੂਆ ਤੋ ਅਲੱਗ ਰੱਖਣ ਬਾਰੇ ਦੱਸਿਆ ਜਾ ਰਿਹਾ ਹੈ, ਇਸ ਤੋਂ ਇਲਾਵਾ ਕੈਂਪਾ ਵਿੱਚ ਬਿਮਾਰ ਪਸ਼ੂਆਂ ਦਾ ਇਲਾਜ ਵੀ ਕੀਤਾ ਗਿਆ ਅਤੇ ਮਰੇ ਹੋਏ ਪਸ਼ੂਆ ਨੂੰ ਦੱਬਣ ਬਾਰੇ ਸਲਾਹ ਦਿੱਤੀ ਜਾ ਰਹੀ ਹੈ।

        ਡਿਪਟੀ ਡਾਇਰੈਕਟਰ ਪਸ਼ੂ ਪਾਲਣ ਬਠਿੰਡਾ-ਕਮ-ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਪੰਜਾਬ ਡਾ. ਰਾਮਪਾਲ ਮਿੱਤਲ ਨੇ ਦੱਸਿਆ ਕਿ ਜਿਲ੍ਹੇ ਵਿੱਚ ਹੁਣ ਤੱਕ 3542 ਪਸ਼ੂ ਇਸ ਬਿਮਾਰੀ ਨਾਲ ਪ੍ਰਭਾਵਿਤ ਹੋਏ ਅਤੇ 1732 ਪਸ਼ੂ ਬਿਮਾਰੀ ਤੋ ਤੰਦਰੁਸਤ ਵੀ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਨੂੰ ਪ੍ਰਾਪਤ ਹੋਈਆਂ 14263 ਖੁਰਾਕਾਂ ਵੈਕਸੀਨ ਵਿੱਚੋਂ 6706 ਪਸ਼ੂਆ ਨੂੰ ਵੈਕਸੀਨੇਸ਼ਨ ਲਗਾਈ ਜਾ ਚੁੱਕੀ ਹੈ, ਅਤੇ ਬਾਕੀ ਰਹਿੰਦੀ ਵੈਕਸੀਨੇਸ਼ਨ ਲਗਾਉਣ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 20,000 ਹੋਰ ਵੈਕਸੀਨ ਦੀ ਵਿਭਾਗ ਵੱਲੋਂ ਡੀਮਾਂਡ ਕੀਤੀ ਗਈ ਹੈ।

        ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੇ ਸਾਰੇ ਵੈਟਨਰੀ ਅਫ਼ਸਰ ਤੇ ਵੈਟਨਰੀ ਇੰਸਪੈਕਟਰਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਵੱਧ ਤੋਂ ਵੱਧ ਪਸ਼ੂ ਪਾਲਕਾਂ ਨਾਲ ਸੰਪਰਕ ਕਰਕੇ ਇਸ ਬੀਮਾਰੀ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਬਾਰੇ ਲਗਾਤਾਰ ਜਾਣਕਾਰੀ ਸਾਂਝੀ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।



ਆਜ਼ਾਦੀ ਦਿਹਾੜੇ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਕੌਮੀ ਝੰਡਾ : ਸ਼ੌਕਤ ਅਹਿਮਦ ਪਰੇ

*ਆਜ਼ਾਦੀ ਦਿਹਾੜੇ ਸਬੰਧੀ ਰਿਹਰਸਲ ਦਾ ਲਿਆ ਡਿਪਟੀ ਕਮਿਸ਼ਨਰ ਨੇ ਜਾਇਜ਼ਾ

          ਬਠਿੰਡਾ, 13 ਅਗਸਤ : ਮੁਲਕ ਦੇ 76ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸਥਾਨਕ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ 15 ਅਸਗਤ 2022 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਹੋਈ ਫੁੱਲ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ।

          ਫੁਲ ਡ੍ਰੈਸ ਰਿਹਰਸਲ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਵਲੋਂ ਪ੍ਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਜੇ. ਇਲਨਚੇਲੀਅਨ, ਪ੍ਰੇਡ ਕਮਾਂਡਰ ਡੀਐਸਪੀ ਸਿਟੀ-1 ਸ. ਵਿਸ਼ਵਜੀਤ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਉਪਰੰਤ ਹੋਈ ਸ਼ਾਨਦਾਰ ਪ੍ਰੇਡ ਵਿਚ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, ਐਨ.ਸੀ.ਸੀ. ਸਕਾਊਟਸ ਅਤੇ ਗਾਈਡਜ਼ ਤੇ ਨਰਸਿੰਗ ਦੀਆਂ ਵਿਦਿਆਰਥਣਾਂ ਦੀਆਂ ਟੁਕੜੀਆਂ ਤੋਂ ਇਲਾਵਾ ਪੰਜਾਬ ਪੁਲਿਸ ਅਤੇ ਆਰਮੀ ਬੈਂਡ ਦੇ ਜਵਾਨਾਂ ਵਲੋਂ ਸਮੂਲੀਅਤ ਕੀਤੀ ਗਈ।   

          ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਪੀ.ਟੀ.ਸ਼ੋਅ ਪੇਸ਼ ਕੀਤਾ ਗਿਆ। ਇਸ ਪੀਟੀ ਸ਼ੋਅ ਵਿੱਚ ਤਕਰੀਬਨ 1500 ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦੌਰਾਨ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਪ੍ਰਗਟਾਉਂਦੀਆਂ ਹੋਈਆਂ ਕੋਰੋਓਗ੍ਰਾਫੀਆਂ ਤੋਂ ਇਲਾਵਾ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਗਿੱਧਾ, ਭੰਗੜਾ ਅਤੇ ਮਲਵਈ ਗਿੱਧਾ ਵੀ ਪੇਸ਼ ਕੀਤਾ ਗਿਆ।

          ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਬਾਖੂਬੀ ਨਿਭਾਈਆਂ ਜਾਣ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਐਸਡੀਐਮ ਸ਼੍ਰੀਮਤੀ ਇਨਾਯਤ, ਸਹਾਇਕ ਕਮਿਸ਼ਨਰ ਜਨਰਲ ਸ. ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਇਕਬਾਲ ਸਿੰਘ ਬੁੱਟਰ, ਸੈਕਟਰੀ ਰੈਡ ਕਰਾਸ ਦਰਸ਼ਨ ਕੁਮਾਰ ਤੋਂ ਇਲਾਵਾ ਸਿਵਲ ਤੇ ਪੁਲਿਸ ਵਿਭਾਗ ਦੇ ਹੋਰ ਉਚ ਅਧਿਕਾਰੀ ਹਾਜ਼ਰ ਸਨ।



--


ਸਰਹੱਦੀ ਲੋਕਾਂ ਦੀਆਂ ਬਰੂਹਾਂ ਤੱਕ ਪਹੁੰਚੀ ਪੰਜਾਬ ਸਰਕਾਰ, ਮਿਸ਼ਨ ਆਬਾਦ 30 ਦੀ ਸ਼ੁਰੂਆਤ  


-ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ 30 ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਉਲੀਕਿਆ ਹੈ ਮਿਸ਼ਨ-ਡਾ. ਹਿਮਾਂਸ਼ੂ ਅਗਰਵਾਲ  
-ਪਿੰਡਾਂ ਦਾ ਹੋਵੇਗਾ ਚਹੁਮੁੱਖੀ ਵਿਕਾਸ- ਨਰਿੰਦਰਪਾਲ ਸਿੰਘ ਸਵਨਾ
- ਪਹਿਲੇ ਦਿਨ 4 ਪਿੰਡਾਂ ਵਿੱਚ ਲਗਾਏ ਆਬਾਦ ਕੈਂਪ, ਸੈਂਕੜੇ ਲੋਕਾਂ ਨੇ ਲਿਆ ਸਰਕਾਰੀ ਸੇਵਾਵਾਂ ਦਾ ਮੌਕੇ ਤੇ ਹੀ ਲਾਭ



  
ਫ਼ਾਜ਼ਿਲਕਾ 13  ਅਗਸਤ
ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਮੌਕੇ ਤੇ  ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪੁੱਜਦੀਆਂ ਕਰਨ ਦੇ ਉਦੇਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ  ਵੱਲੋਂ ਸ਼ੁਰੂ ਕੀਤੇ ਮਿਸ਼ਨ ਆਬਾਦ 30  ਦਾ ਆਗਾਜ਼ ਅੱਜ ਹੋਇਆ। ਇਸ ਮਿਸ਼ਨ ਤਹਿਤ ਕੌਮਾਂਤਰੀ ਸਰਹੱਦ ਨਾਲ ਲੱਗਦੇ 30 ਪਿੰਡਾਂ ਵਿਚ ਉਥੋਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ ਨਾਲ ਲੋਕਾਂ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।    ਇਸ  ਤਹਿਤ ਅੱਜ ਪਹਿਲੇ ਦਿਨ  ਜ਼ਿਲ੍ਹੇ ਵਿੱਚ 4 ਸਰਹੱਦੀ ਪਿੰਡਾਂ ਵਿਚ ਆਬਾਦ ਕੈਂਪ ਲਾਏ ਗਏ ਅਤੇ ਜਲਦ ਹੀ ਬਾਕੀ ਪਿੰਡਾਂ ਵਿੱਚ ਵੀ ਇਹ ਕੈਂਪ ਲਾਏ ਜਾਣਗੇ  ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ  ਯਕੀਨੀ ਬਣਾਉਣ ਲਈ ਮਿਸ਼ਨ ਆਬਾਦ 30 ਸ਼ੁਰੂ ਕੀਤਾ ਗਿਆ ਹੈ  ।  ਇਸ ਤਹਿਤ ਇਨ੍ਹਾਂ ਪਿੰਡਾਂ ਵਿੱਚ ਕੈਂਪ ਲਗਾ ਕੇ ਵੱਖ ਵੱਖ ਸਰਕਾਰੀ ਸਕੀਮਾਂ ਦੀ ਸੁਵਿਧਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਦਿੱਤੀ ਜਾ ਰਹੀ ਹੈ  ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜਲਾਲਾਬਾਦ ਹਲਕੇ ਵਿੱਚ ਪਿੰਡ ਢੰਡੀ ਕਦੀਮ ਅਤੇ ਚੱਕ ਵਜੀਦਾ ਅਤੇ ਫ਼ਾਜ਼ਿਲਕਾ ਹਲਕੇ ਵਿੱਚ ਹਸਤਾਂ ਕਲਾਂ ਅਤੇ ਮਹਾਤਮ ਨਗਰ ਵਿਚ ਇਹ ਅਬਾਦ ਕੈਂਪ ਲਾਏ ਗਏ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਬਿਨਾਂ ਇਨ੍ਹਾਂ ਸਾਰੇ ਹੀ ਪਿੰਡਾਂ ਵਿੱਚ ਜੌਬ ਕਾਰਡ ਅਤੇ ਹੈਲਥ ਕਾਰਡ ਬਣਾਉਣ ਦੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ।
ਪਿੰਡ ਮਹਾਤਮ ਨਗਰ ਵਿੱਚ ਇਸ ਕੈਂਪ ਵਿਚ ਪਹੁੰਚੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਹੁਣ ਸਰਕਾਰ ਲੋਕਾਂ ਦੇ ਵਿਚ ਆ ਕੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰੇਗੀ । ਉਨ੍ਹਾਂ ਕਿਹਾ ਕਿ ਲੋਕਾਂ ਨੂੰ  ਦਫ਼ਤਰਾਂ ਵਿੱਚ ਜਾਣ ਦੀ ਬਜਾਏ ਉਨ੍ਹਾਂ ਦੇ ਪਿੰਡਾਂ ਵਿੱਚ ਹੀ ਪ੍ਰਸ਼ਾਸਨ ਪਹੁੰਚ ਕੇ ਸਰਕਾਰੀ ਸੇਵਾਵਾਂ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਬਾਕੀ ਪਿੰਡਾਂ ਵਿੱਚ ਵੀ ਵਾਰੋ ਵਾਰੀ ਲਗਾਏ ਜਾਣਗੇ।  
ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਦਿਹਾਤੀ ਏਰੀਆ ਸਰਟੀਫਿਕੇਟ, ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਵਿਭਾਗ ਨਾਲ ਸੰਬੰਧਤ ਕੰਮ, ਮਗਨਰੇਗਾ ਨਾਲ ਸੰਬੰਧਤ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਆਧਾਰ ਕਾਰਡ ਬਣਾਉਣ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।
ਇਸ ਤੋਂ ਬਿਨਾਂ ਪੰਜਾਬ ਪੁਲੀਸ ਵੱਲੋਂ ਇੱਥੇ ਵਿਭਾਗੀ ਸਰਕਾਰੀ ਸੇਵਾਵਾਂ ਉਪਲੱਬਧ ਕਰਵਾਉਣ ਦੇ ਨਾਲ ਨਾਲ ਪੰਜਾਬ ਪੁਲੀਸ ਵਿੱਚ ਭਰਤੀ ਪ੍ਰਕਿਰਿਆ ਬਾਰੇ ਵੀ ਇਨ੍ਹਾਂ ਪਿੰਡਾਂ ਦੇ ਨੌਜਵਾਨਾਂ ਨੂੰ ਜਾਣਕਾਰੀ ਦਿੱਤੀ  । ਜ਼ਿਲ੍ਹੇ ਦੇ ਐੱਸਐੱਸਪੀ ਸ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਨੌਜਵਾਨਾਂ ਨੂੰ ਨਸ਼ੇ ਦੇ ਦੁਸ਼ ਪ੍ਰਭਾਵਾਂ ਤੋਂ ਜਾਗਰੂਕ ਕਰ ਕੇ ਪ੍ਰੇਰਿਤ ਕੀਤਾ ਕਿ ਜੇਕਰ ਕੋਈ ਨੌਜਵਾਨ  ਨਸ਼ੇ ਦੀ ਬੀਮਾਰੀ ਤੋਂ ਪੀਡ਼ਤ ਹੈ ਤਾਂ ਉਸ ਨੂੰ ਹਸਪਤਾਲ ਲਿਆ ਕੇ ਇਲਾਜ ਕਰਵਾਇਆ ਜਾ ਸਕਦਾ ਹੈ।
ਇਸ ਮੌਕੇ ਬੀਐਸਐਫ ਵੱਲੋਂ ਇਨ੍ਹਾਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ  ਕੌਮਾਂਤਰੀ ਸਰਹੱਦੋਂ ਪਾਰ ਤੋਂ ਆਉਣ ਵਾਲੇ ਡਰੋਨ  ਦੇ ਖਤਰੇ ਦੀ ਪਹਿਚਾਣ ਕਰਨ ਅਤੇ ਇਸ ਦੀ ਸੂਚਨਾ ਸੁਰੱਖਿਆ ਏਜੰਸੀਆਂ ਨੂੰ ਦੇਣ ਦੀ ਜਾਣਕਾਰੀ  ਦੇਣ ਦੇ ਨਾਲ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ  ਭਾਰਤੀ ਫ਼ੌਜ ਅਤੇ ਬੀਐੱਸਐੱਫ ਵਿੱਚ ਭਰਤੀ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸ੍ਰੀਮਤੀ ਸੋਫੀਆ ਕੰਬੋਜ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਬਹੁਤ ਸਹੂਲਤ ਹੋਵੇਗੀ ਅਤੇ ਪਿੰਡ ਵਿਚ ਹੀ  ਉਨ੍ਹਾਂ ਦੇ ਸਰਕਾਰੀ ਕੰਮ ਹੋਣਗੇ।
ਇਨ੍ਹਾਂ ਕੈਂਪਾਂ ਦੌਰਾਨ ਮੌਕੇ ਤੇ ਹੀ ਬਹੁਤ ਸਾਰੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਰਟੀਫਿਕੇਟ ਮੁਹੱਈਆ ਕਰਵਾਏ ਗਏ। ਪਿੰਡ ਢੰਡੀ ਕਦੀਮ ਦੇ ਨੌਜਵਾਨਾਂ ਵੱਲੋਂ ਪਿੰਡ ਵਿਚ ਖੇਡ ਗਰਾਊਂਡ ਦੀ ਸਮੱਸਿਆ ਡਿਪਟੀ ਕਮਿਸ਼ਨਰ ਦੇ ਸਨਮੁੱਖ ਉਠਾਉਣ ਤੇ ਉਨ੍ਹਾਂ ਨੇ ਤੁਰੰਤ ਹੀ  ਪੇਂਡੂ ਵਿਕਾਸ ਵਿਭਾਗ ਨੂੰ ਇਸ ਪਿੰਡ ਦੇ ਖੇਡ ਮੈਦਾਨ ਨੂੰ ਦਰੁਸਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਕਿੱਟ ਦੇਣ ਦਾ ਐਲਾਨ ਵੀ ਕੀਤਾ। ਇਸੇ ਤਰ੍ਹਾਂ ਪਟਵਾਰੀ ਦੀ ਘਾਟ ਦੀ ਸਮੱਸਿਆ ਦਾ ਵੀ ਡਿਪਟੀ ਕਮਿਸ਼ਨਰ ਵਲੋਂ ਮੌਕੇ ਤੇ ਹੀ ਹੱਲ ਕੀਤਾ ਗਿਆ ਅਤੇ ਪਿੰਡ ਵਿੱਚ ਪਟਵਾਰੀ ਦੀ ਤਾਇਨਾਤੀ ਕੀਤੀ ਗਈ।
ਇਸੇ ਤਰ੍ਹਾਂ ਮਹਾਤਮ ਨਗਰ ਵਿਚ ਸਕੂਲ ਅਪਗ੍ਰੇਡ ਕਰਨ ਅਤੇ ਖੇਡ ਗਰਾਊਂਡ ਦੀ ਮੰਗ ਪ੍ਰਾਪਤ ਹੋਣ ਤੇ ਮੌਕੇ ਤੇ ਹੀ ਪੰਚਾਇਤ ਨੂੰ ਮਤਾ ਪਾ ਕੇ ਭੇਜਣ ਦੀ ਹਦਾਇਤ ਕੀਤੀ ਗਈ ਤਾਂ ਜੋ ਇੱਥੇ ਇਹ ਸੁਵਿਧਾ ਦਿੱਤੀ ਜਾਵੇਗੀ ।
ਇਸ ਤੋਂ ਬਿਨਾਂ ਇਨ੍ਹਾਂ ਕੈਂਪਾਂ ਵਿਚ ਖੇਤੀਬਾਡ਼ੀ ਵਿਭਾਗ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਸਹਿਕਾਰਤਾ ਵਿਭਾਗ ਅਤੇ ਰਾਜ ਪੇਂਡੂ ਰੋਜ਼ੀ ਰੋਟੀ ਮਿਸ਼ਨ ਵਲੋਂ ਵੀ ਵੱਖ ਵੱਖ ਸਰਕਾਰੀ ਸਕੀਮਾਂ ਦੀ ਜਾਣਕਾਰੀ ਲੋਕਾਂ ਨੂੰ ਮੁਹੱਈਆ ਕਰਵਾਈ ਗਈ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਚਰਨ ਸਿੰਘ, ਐੱਸਡੀਐੱਮ ਸ੍ਰੀ ਅਮਨਪਾਲ ਸਿੰਘ,  ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਖਪਾਲ ਸਿੰਘ ਵੀ ਹਾਜ਼ਰ ਸਨ ।     




ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ  
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਕੀਤਾ ਦੌਰਾ  
ਹਰ ਘਰ ਤਿਰੰਗਾ ਮੁਹਿੰਮ ਤਹਿਤ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਲਹਿਰਾਇਆ ਤਿਰੰਗਾ  
ਜੇਲ੍ਹ ਵਿੱਚ ਕੈਦੀਆਂ ਦੀਆਂ ਸੁਣੀਆਂ ਮੁਸ਼ਕਲਾਂ  


 ਊਰਜਾ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਮਾਣਯੋਗ ਹਰਭਜਨ ਸਿੰਘ ਵੱਲੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਦੌਰਾ ਕਰਨ ਮੌਕੇ, ਨਾਲ ਹਨ ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਅਤੇ ਹੋਰ ਅਧਿਕਾਰੀ 


ਫਿਰੋਜ਼ਪੁਰ 13 ਅਗਸਤ  
ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦੇ ਤਹਿਤ  ਹਰ ਘਰ ਤਿਰੰਗਾ ਪ੍ਰੋਗਰਾਮ ਅਧੀਨ  ਊਰਜਾ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਮਾਣਯੋਗ ਹਰਭਜਨ ਸਿੰਘ ਵੱਲੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ,  ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ, ਐਸਐਸਪੀ ਫਿਰੋਜ਼ਪੁਰ ਸੁਰਿੰਦਰ ਲਾਂਬਾ ਏਡੀਸੀ ਵਿਕਾਸ ਅਰੁਣ ਕੁਮਾਰ ਅਤੇ  ਜੇਲ੍ਹ ਸੁੁਪਰਡੈਂਟ ਪਰਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
    ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਦੇ ਤਹਿਤ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਅਤੇ ਰਾਸ਼ਟਰੀ ਤਿਰੰਗਾ ਲਹਿਰਾਇਆ।  ਇਸ ਮੌਕੇ ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿੱਚ ਬੰਦ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਯੋਗ ਮੰਗਾਂ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਹਦਾਇਤਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਬੰਦ ਕੈਦੀਆਂ ਨੂੰ ਇਕ ਵਧੀਆ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੇ ਆਸ ਪ੍ਰਗਟਾਈ ਕਿ  ਜੇਲ੍ਹ ਵਿੱਚੋਂ ਬਾਹਰ ਜਾ ਕੇ ਉਹ ਇੱਕ ਚੰਗੇ ਨਾਗਰਿਕ ਸਾਬਤ ਹੋਣਗੇ। ਉਨ੍ਹਾਂ ਨੇ ਜੇਲ੍ਹ ਦੀ ਸੁਰੱਖਿਆ ਬਾਰੇ ਵੀ ਜੇਲ੍ਹ ਸੁਪਰਡੈਂਟ ਤੋਂ ਜਾਣਕਾਰੀ ਹਾਸਲ ਕੀਤੀ।
       ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਬਹੁਤ ਚਿੰਤਤ ਹਨ ਅਤੇ ਉਹ ਇਨ੍ਹਾਂ ਨਸ਼ਿਆਂ ਨੂੰ ਰੋਕਣ ਦੇ ਲਈ ਹਰ ਢੁੱਕਵੇਂ ਪ੍ਰਬੰਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਸੁਰੱਖਿਆ ਦੇ ਹੋਰ ਜ਼ਿਆਦਾ  ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਜੇਲ੍ਹਾਂ ਅੰਦਰ ਹੁੰਦੀ ਮੋਬਾਇਲ, ਨਸ਼ੇ ਆਦਿ ਦੀ ਸਪਲਾਈ ਬਿਲਕੁਲ ਬੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਰੇਕ ਤਰ੍ਹਾਂ ਦੇ ਜੁਰਮ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਤਪਰ ਹੈ ਅਤੇ ਪੰਜਾਬ ਵਿੱਚੋਂ ਜਲਦੀ ਹੀ ਗੈਂਗਸਟਰਵਾਦ ਦਾ ਖ਼ਾਤਮਾ ਕਰ ਦਿੱਤਾ ਜਾਵੇਗਾ।  ਉਨ੍ਹਾਂ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਗੁੱਸੇ ਉਪਰ ਕਾਬੂ ਰੱਖਣਾ ਚਾਹੀਦਾ ਹੈ ਸਾਡੀ ਇੱਕ ਮਿੰਟ ਦੀ ਗ਼ਲਤੀ ਸਾਨੂੰ ਹਮੇਸ਼ਾ ਲਈ ਸਲਾਖਾਂ ਪਿੱਛੇ ਲੈ ਕੇ ਜਾ ਸਕਦੀ ਹੈ।



No comments