ਆਮ ਆਦਮੀ ਕਲੀਨਿਕ ਖੋਲ੍ਹ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਮਹੱਤਵਪੂਰਨ ਵਾਅਦਾ ਪੂਰਾ ਕੀਤਾ -ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਬੱਲੂਆਣਾ/ ਫਾਜ਼ਿਲਕਾ 16 ਅਗਸਤ Balraj singh sidhu
ਆਜ਼ਾਦੀ ਦੇ ਅੰਮ੍ਰਿਤ ਮਹਾ ਉਤਸਵ ਦੇ ਮੌਕੇ ਤੇ ਸੂਬੇ 75 ਨਵੇਂ ਆਮ ਆਦਮੀ ਕਲੀਨਿਕ ਕੋਲ ਕੇ ਪੰਜਾਬ ਦੇ CM ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਇਕ ਹੋਰ ਮਹੱਤਵਪੂਰਨ ਵਾਅਦਾ ਪੂਰਾ ਕਰ ਦਿੱਤਾ ਹੈ। ਇਹ ਗੱਲ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕੇ ਵਿੱਚ ਆਜ਼ਾਦੀ ਦਿਹਾੜੇ ਮੌਕੇ ਦੋ ਨਵੇਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਮੌਕੇ ਆਖੀ।
ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਨੇ ਅੱਜ ਪਿੰਡ ਦੁਤਾਰਾਂਵਾਲੀ ਅਤੇ ਖੁੱਬਣ ਵਿਚ ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡਾ ਲਾਭ ਮਿਲੇਗਾ। ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਨਾਲ ਨਾਲ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਦੇਣ ਲਈ ਵੀ ਵਚਨਬੱਧ ਹੈ ।
ਇਸ ਮੌਕੇ ਬੋਲਦਿਆਂ Jalalabad ਦੇ ਵਿਧਾਇਕ Jagdeep ਕੰਬੋਜ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਸਿੱਖਿਆ ਅਤੇ ਸਿਹਤ ਦੋ ਵੱਡੀਆਂ ਤਰਜੀਹਾਂ ਹਨ ਅਤੇ ਇਨ੍ਹਾਂ ਦੋ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੇ ਕੰਮ ਦੇ ਦੂਰਗਾਮੀ ਚੰਗੇ ਨਤੀਜੇ ਆਉਣਗੇ ।
ਇਸ ਮੌਕੇ ਬੋਲਦਿਆਂ ਜ਼ਿਲ੍ਹੇ ਦੇ DC ਡਾ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ । ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਤੇ ਲੋਕਾਂ ਨੂੰ ਮਾਹਿਰ ਡਾਕਟਰ ਦੀਆਂ ਸੇਵਾਵਾਂ ਉਨ੍ਹਾਂ ਦੇ ਪਿੰਡ ਵਿੱਚ ਹੀ ਮਿਲ ਸਕਣਗੀਆਂ। ਇਸ ਮੌਕੇ ਫਾਜ਼ਿਲਕਾ ਦੇ ਐੱਸ ਐੱਸ ਪੀ ਸ. ਭੁਪਿੰਦਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ।
ਸਿਵਲ ਸਰਜਨ ਡਾ ਰਜਿੰਦਰਪਾਲ ਬੈਂਸ ਨੇ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੇ ਓਪੀਡੀ ਸੇਵਾਵਾਂ ਤੋਂ ਇਲਾਵਾ ਟੀਕਾਕਰਨ ਸੇਵਾਵਾਂ, ਜੱਚਾ ਬੱਚਾ ਸੇਵਾਵਾਂ ਦੀ ਸੁਵਿਧਾ ਹੋਵੇਗੀ ਅਤੇ ਇੱਥੇ ਸਾਰੇ ਟੈਸਟ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ ।
ਜ਼ਿਲ੍ਹਾ ਮਾਸ ਮੀਡੀਆ ਅਫਸਰ ਅਨਿਲ ਧਾਮੂ ਨੇ ਕਿਹਾ ਕਿ ਇਨ੍ਹਾਂ ਕੇਂਦਰਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਹਰ ਪ੍ਰਕਾਰ ਦੀ ਮੈਡੀਕਲ ਸਹਾਇਤਾ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮਿਲੇਗੀ ।
ਇਸ ਮੌਕੇ ਗੁਰਚਰਨ ਸਿੰਘ ਮੁਸਾਫ਼ਿਰ ਤੋਂ ਇਲਾਵਾ ਇਲਾਕੇ ਦੇ ਪੰਚ ਸਰਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ ।

No comments