18 ਨਵੰਬਰ ਤੱਕ ਮਨਾਇਆ ਜਾ ਰਿਹੈ ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ- ਲੇਬਰ ਇੰਸਪੈਕਟਰ
ਸ੍ਰੀ ਮੁਕਤਸਰ ਸਾਹਿਬ 16 ਨਵੰਬਰ:
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਸ੍ਰੀ ਮੁਕਤਸਰ ਸਾਹਿਬ ਵੱਲੋਂ 18 ਨਵੰਬਰ 2022 ਤੱਕ ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਲਵਪ੍ਰੀਤ ਕੌਰ ਲੇਬਰ ਇੰਸਪੈਕਟਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।
ਉਹਨਾ ਦੱਸਿਆ ਕਿ ``ਦ child ਐਂਡ ਅਡੋਲੋਸੈਂਟ ਲੇਬਰ (ਪ੍ਰੋਹਿਬੇਸ਼ਨ ਐਂਡ ਰੈਗੂਲੇਸ਼ਨ) ਅਮੈਡਮੈਂਟ ਐਕਟ, 2016`` ਦੇ ਉਪਬੰਧਾਂ ਅਤੇ ਕੇਂਦਰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ Deputy ਕਮਿਸ਼ਨਰ ਵਲੋਂ ਗਠਿਤ ਟੀਮਾਂ ਵਲੋਂ ਬਾਲ ਮਜਦੂਰੀ ਨੂੰ ਰੋਕਣ ਲਈ ਵਿਭਾਗ ਵਲੋਂ ਛਾਪੇਮਾਰੀ ਕੀਤੀ ਜਾਵੇਗੀ ਅਤੇ ਬਾਲ ਮਜਦੂਰੀ ਕਰਵਾਉਣ ਵਾਲਿਆ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਬਾਲ ਮਜ਼ਦੂਰੀ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਵੱਖ ਵੱਖ ਵਿਭਾਗਾਂ ਦੀਆਂ ਟੀਮਾਂ ਦਾ ਵੀ ਗਠਨ ਕਰ ਦਿੱਤਾ ਹੈ। ਇਨ੍ਹਾਂ ਚੈਕਿੰਗ ਟੀਮਾਂ ਵਿੱਚ ਪੁਲਿਸ ਵਿਭਾਗ, ਸਮੂਹ ਐਸ.ਡੀ.ਐਮਜ਼, ਸਿਹਤ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ, ਸਮਾਜਿਕ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ ਸ਼ਾਮਿਲ ਹਨ।
ਉਹਨਾ ਜ਼ਿਲ੍ਹਾ ਦੇ ਸਮੂਹ ਵਿਅਕਤੀਆਂ, ਦੁਕਾਨਦਾਰਾਂ ਅਤੇ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ 18 ਸਾਲ ਤੋਂ ਘੱਟ ਉਮਰ ਵਰਗ ਦੇ ਕਿਸੇ ਵੀ ਬੱਚੇ ਤੋਂ ਮਜ਼ਦੂਰੀ ਨਾ ਕਰਵਾਉਣ ਕਿਉਂਕਿ ਅਜਿਹਾ ਕਰਨਾ ਕਨੂੰਨਨ ਜੁਰਮ ਹੈ ਅਤੇ ਅਜਿਹਾ ਕਰਵਾਉਣ ਵਾਲੇ ਵਿਅਕਤੀਆਂ ਅਦਾਰਿਆਂ ਵਿਰੁੱਧ ਸਖਤ ਕਰਵਾਈ ਹੋ ਸਕਦੀ ਹੈ।
No comments