ਜਲਾਲ ਵਿਖੇ ਪਲੇਸਮੈਂਟ ਕੈਂਪ 18 ਨਵੰਬਰ ਨੂੰ : ਵਧੀਕ ਡਿਪਟੀ ਕਮਿਸ਼ਨਰ
ਬਠਿੰਡਾ, 17 ਨਵੰਬਰ :
ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਥਾਨਕ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 18 ਨਵੰਬਰ 2022 ਨੂੰ ਟਰਾਈਡੈਂਟ ਕੰਪਨੀ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਕਮ-ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਰੁਪਿੰਦਰ ਪਾਲ ਸਿੰਘ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ 18 ਨਵੰਬਰ 2022 ਨੂੰ ਭਾਰਤ ਦੀ ਮਸ਼ਹੂਰ ਕੰਪਨੀ ਟਰਾਈਡੈਂਟ ਬਰਨਾਲਾ ਵੱਲੋਂ ਫਲਾਈ ਹਾਈ ਐਜੂਕੇਸ਼ਨ, ਨੇੜੇ ਅਕਲੀਆ ਰੋਡ, ਪਿੰਡ ਜਲਾਲ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਦਸਵੀਂ, ਬਾਰਵੀਂ ਪਾਸ ਲੜਕੇ ਅਤੇ ਲੜਕੀਆਂ, ਜਿਨ੍ਹਾਂ ਦੀ ਉਮਰ 18 ਤੋਂ 25 ਸਾਲ ਵਿਚਕਾਰ ਹੋਵੇ, ਦੀ ਸਿਲੈਕਸ਼ਨ ਪੈਕਰ ਅਤੇ ਚੈਕਰ ਦੀਆਂ ਅਸਾਮੀਆਂ ਲਈ ਕੀਤੀ ਜਾਵੇਗੀ। ਪ੍ਰਾਰਥੀ ਆਪਣੇ ਨਾਲ ਬਾਇਓਡਾਟਾ ਅਤੇ ਆਪਣੇ ਜ਼ਰੂਰੀ ਦਸਤਾਵੇਜ ਲੈ ਕੇ ਫਲਾਈ ਹਾਈ ਐਜੂਕੇਸ਼ਨ, ਨੇੜੇ ਅਕਲੀਆ ਰੋਡ, ਪਿੰਡ ਜਲਾਲ ਵਿਖੇ ਸਵੇਰੇ 10 ਵਜੇ ਪਹੁੰਚ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇੰਟਰਵਿਊ ਵਿੱਚ ਸਿਲੈਕਟ ਹੋਏ ਪ੍ਰਾਰਥੀਆਂ ਦੀ ਘੱਟੋ-ਘੱਟ ਤਨਖਾਹ 15,000/- ਰੁਪਏ ਪ੍ਰਤੀ ਮਹੀਨਾ ਤੋਂ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਈ.ਐਸ.ਆਈ. ਅਤੇ ਪੀ.ਐਫ. ਦੀ ਸਹੂਲਤ ਵੀ ਦਿੱਤੀ ਜਾਵੇਗੀ।
ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵੱਲੋਂ ਸਮੇਂ-ਸਮੇਂ ਸਿਰ ਪਲੇਸਮੈਂਟ ਕੈਪਾਂ ਅਤੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰਾਰਥੀ ਵਧੇਰੇ ਜਾਣਕਾਰੀ ਲਈ ਚਾਹਵਾਨ ਬੇਰੁਜ਼ਗਾਰ ਨੌਜਵਾਨ ਦਫ਼ਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ।
No comments