Breaking News

ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਲਈ ਸਪੈਸ਼ਲ ਕੈਂਪ 19 ਅਤੇ 20 ਨਵੰਬਰ ਨੂੰ : ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਲਈ ਸਪੈਸ਼ਲ ਕੈਂਪ 19 ਅਤੇ 20 ਨਵੰਬਰ ਨੂੰ : ਵਧੀਕ ਜ਼ਿਲ੍ਹਾ ਚੋਣ ਅਫ਼ਸਰ


         ਬਠਿੰਡਾ, 16 ਨਵੰਬਰ : ਭਾਰਤੀ Election Commission ਦੀਆਂ ਹਦਾਇਤਾਂ ਅਨੁਸਾਰ 1 ਜਨਵਰੀ 2023 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 9 ਨਵੰਬਰ 2022 ਤੋਂ ਸ਼ੁਰੂ ਹੋ ਚੁੱਕਾ ਹੈ। ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ 19 ਅਤੇ 20 ਨਵੰਬਰ 2022 ਨੂੰ ਪੋਲਿੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਰਾਹੁਲ ਨੇ ਸਾਂਝੀ ਕੀਤੀ।

          ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ  ਰਾਹੁਲ ਨੇ ਦੱਸਿਆ ਕਿ ਕੈਂਪ ਦੌਰਾਨ ਬੂਥ leval ਅਫ਼ਸਰਾਂ ਵਲੋਂ ਆਮ ਜਨਤਾ ਪਾਸੋਂ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ ਅਤੇ camo  ਦੌਰਾਨ ਬੂਥ ਲੈਵਲ ਅਫ਼ਸਰ ਫਾਰਮ ਨੰਬਰ 6-B ਪ੍ਰਾਪਤ ਕਰਨਗੇ।

No comments