ਡਿਪਟੀ ਕਮਿਸ਼ਨਰ ਨੇ ਏ.ਐਸ.ਆਈ. ਜਸਕਰਨ ਸਿੰਘ ਨੂੰ 54ਵੇਂ ਜਨਮ ਦਿਨ ਮੌਕੇ ਸਰਟੀਫ਼ਿਕੇਟ ਦੇ ਕੇ ਕੀਤਾ ਸਨਮਾਨਿਤ
ਬਠਿੰਡਾ, 20 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਸ਼ੁਰੂ ਕੀਤੀ ਰੀਤ "ਬਰਥ-ਡੇ ਸੈਲੀਬਰੇਸ਼ਨ" ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਏ.ਐਸ.ਆਈ ਜਸਕਰਨ ਸਿੰਘ ਨੂੰ ਉਨ੍ਹਾਂ ਦੇ 54ਵੇਂ ਜਨਮ ਦਿਨ ਮੌਕੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ। ਜਸਕਰਨ ਸਿੰਘ ਇਸ ਸਮੇਂ ਡਿਪਟੀ ਕਮਿਸ਼ਨਰ ਦੀ ਸਕਿਊਟੀ ਵਿੱਚ ਪਿਛਲੇ 18 ਸਾਲ ਤੋਂ ਆਪਣੀ ਡਿਊਟੀ ਪੀ.ਐਸ.ਓ (ਪਰਸਨਲ ਸਕਿਊਰਿਟੀ ਅਫ਼ਸਰ) ਵਜੋਂ ਨਿਭਾਅ ਰਹੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਨੇ ਜਸਕਰਨ ਸਿੰਘ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਤੁਹਾਡੇ ਤੇ ਤੁਹਾਡੇ ਪਰਿਵਾਰ ਲਈ ਚੜ੍ਹਦੀ ਕਲਾ, ਚੰਗੀ ਸਿਹਤ, ਤੰਦਰੁਸਤੀ ਅਤੇ ਖੁਸ਼ੀਆਂ ਭਰਿਆ ਹੋਵੇ। ਇਸ ਮੌਕੇ ਉਨ੍ਹਾਂ ਇਹ ਵੀ ਕਾਮਨਾ ਕੀਤੀ ਕਿ ਉਹ ਆਪਣੀ ਡਿਊਟੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਆਮ ਲੋਕਾਂ ਦੀ ਸੇਵਾ ਕਰਦੇ ਰਹੋਗੇ।
ਇਸ ਮੌਕੇ ਏ.ਐਸ.ਆਈ ਹਰਪਾਲ ਸਿੰਘ, ਹੈਡ ਕਾਂਸਟੇਬਲ ਜਸਵੀਰ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਸਿਕੰਦਰ ਸਿੰਘ (ਤਿੰਨੋ ਡਰਾਈਵਰ), ਰਮਨਦੀਪ ਸਿੰਘ, ਅਪ੍ਰੇਟਰ ਪਰਮਜੀਤ ਸਿੰਘ ਤੇ ਮਨੋਹਰ ਸਿੰਘ ਆਦਿ ਹਾਜ਼ਰ ਸਨ।
No comments