Breaking News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਮਹੀਨਾਵਾਰ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਮਹੀਨਾਵਾਰ ਸਮੀਖਿਆ


ਫਾਜਿ਼ਲਕਾ, 16 ਨਵੰਬਰ
ਵਧੀਕ ਡਿਪਟੀ ਕਮਿਸ਼ਨਰ Sandeep kumar IAS ਇੱਥੇ ਵੱਖ ਵੱਖ ਵਿਭਾਗਾਂ ਦੇ ਕੰਮਕਾਜ ਦੀ ਮਹੀਨਾਵਾਰ ਸਮੀਖਿਆ ਲਈ ਵਿਭਾਗਾਂ ਨਾਲ ਬੈਠਕਾਂ ਕੀਤੀਆਂ। ਉਨ੍ਹਾਂ ਨੈ ਬੈਠਕ ਦੌਰਾਨ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ Projets ਨੂੰ ਤੈਅ ਸਮਾਂ ਹੱਦ ਅੰਦਰ ਪੂਰਾ ਕਰਨ ਅਤੇ ਕੰਮ ਦੀ ਗੁਣਵਤਾ ਦੇ ਨਿਯਮ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਇਸੇ ਤਰਾਂ ਉਨ੍ਹਾਂ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਕੰਮਾਂ ਲਈ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਕੋਈ ਮੁਸਕਿਲ ਨਾ ਆਉਣ ਦਿੱਤੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ  ਸੰਦੀਪ ਕੁਮਾਰ ਨੇ ਜਲ ਸਪਲਾਈ ਅਤੇ ਸੀਵਰੇਜ਼ ਵਿਭਾਗ ਨੂੰ ਹਦਾਇਤ ਕੀਤੀ ਕਿ ਸਵੱਛ ਭਾਰਤ ਮਿਸ਼ਨ ਗ੍ਰਾਮਿਣ ਤਹਿਤ ਲਾਗੂ ਪ੍ਰੋਜ਼ੈਕਟ ਨੂੰ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਸਿੰਚਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਨਹਿਰਾਂ ਦੀ ਸਫਾਈ ਬੰਦੀ ਦੌਰਾਨ ਕਰਵਾ ਲਈ ਜਾਵੇ ਤਾਂ ਜ਼ੋ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਪੁਜ਼ ਸਕੇੇ
ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਜਮੀਨ ਜਾਇਦਾਦ ਦੀ ਵਿਕਰੀ ਲਈ ਲੋੜੀਂਦੀ ਐਨਓਸੀ ਜਾਰੀ ਕਰਨ ਵਿਚ ਦੇਰੀ ਨਾ ਕੀਤੀ ਜਾਵੇ।
ਸਿਹਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਉਨ੍ਹਾਂ ਨੇ ਟੀਕਾਕਰਨ ਅਤੇ ਸੰਸਥਾਗਤ ਜਣੇਪਿਆਂ ਦੇ ਟੀਚਿਆਂ ਦੀ 100 ਫੀਸਦੀ ਪ੍ਰਾਪਤੀ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਸਿਹਤ ਅਤੇ ਸਿੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਬੈਠਕ ਵਿਚ ਜਿ਼ਲ੍ਹਾਂ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਸੁਖਪਾਲ ਸਿੰਘ ਵੀ ਹਾਜਰ ਸਨ।

No comments