ਪਲੇਸਮੈਂਟ ਕੈਂਪ ਵਿੱਚ ਜਨਾ ਸਮਾਲ ਫਾਇਨੈਂਸ ਬੈਂਕ ਵੱਲੋਂ ਸੇਲਜ਼ ਤੇ ਕੁਲੈਕਸ਼ਨ ਦੀਆਂ ਅਸਾਮੀਆਂ ਲਈ ਕੀਤੀ ਜਾਵੇਗੀ ਚੋਣ
ਪਲੇਸਮੈਂਟ ਕੈਂਪ 17 ਨਵੰਬਰ ਨੂੰ : ਵਧੀਕ ਡਿਪਟੀ ਕਮਿਸ਼ਨਰ
ਬਠਿੰਡਾ, 16 ਨਵੰਬਰ : ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਥਾਨਕ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 17 ਨਵੰਬਰ 2022 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਜਨਾ ਸਮਾਲ ਫਾਇਨੈਂਸ ਬੈਂਕ ਵੱਲੋਂ ਸੇਲਜ਼ ਤੇ ਕੁਲੈਕਸ਼ਨ ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਹੋਵੇ। ਉਮਰ ਹੱਦ 18 ਤੋਂ 28 ਸਾਲ ਲਾਜ਼ਮੀ ਹੋਵੇ। ਉਨ੍ਹਾਂ ਕਿਹਾ ਕਿ ਘੱਟੋਂ-ਘੱਟ ਤਨਖਾਹ 2 ਲੱਖ ਪ੍ਰਤੀ ਸਾਲ ਅਤੇ ਹੋਰ ਭੱਤੇ ਜਿਵੇਂ ਕਿ ਕੰਨਵੀਨੀਅਨਸ ਅਲਾਊਂਸ਼, ਇੰਨਸੈਨਟਿਵ, ਕੋਵਿਡ ਇੰਸੋਰੈਂਸ, ਹੈਲਥ ਇੰਸੋਰੈਂਸ, ਲਾਈਫ ਇੰਸੋਰੈਂਸ, ਐਕਸੀਡੈਂਟ ਇੰਸੋਰੈਂਸ ਆਦਿ ਦੀ ਸਹੂਲਤ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ 17 ਨਵੰਬਰ 2022 ਨੂੰ ਸਵੇਰੇ 10 ਵਜੇ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸਾਹਮਣੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਪਹੁੰਚ ਸਕਦੇ ਹਨ।
ਇਸ ਮੌਕੇ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਬਠਿੰਡਾ ਵੱਲੋਂ ਭਵਿੱਖ ਵਿੱਚ ਵੀ ਸਮੇਂ-ਸਮੇਂ ਤੇ ਪਲੇਸਮੈਂਟ ਕੈਪਾਂ ਅਤੇ ਰੋਜਗਾਰ ਮੇਲਿਆ ਦਾ ਆਯੋਜਨ ਕੀਤਾ ਜਾਵੇਗਾ। ਪ੍ਰਾਰਥੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਦਫਤਰ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਆਪਣੇ ਨਾਲ ਅਧਾਰ ਕਾਰਡ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਸਲ ਅਤੇ ਫੋਟੋ ਸਟੇਟ ਕਾਪੀਆਂ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।
No comments