ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਨੇ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜਾ
ਸ੍ਰੀ ਮੁਕਤਸਰ ਸਾਹਿਬ 18 ਨਵੰਬਰ
ਸ੍ਰੀ ਅਨੁਰਾਗ ਵਰਮਾ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ-ਕਮ-ਪ੍ਰਭਾਰੀ ਸਕੱਤਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲਿਆ ।
ਇਸ ਮੌਕੇ ਤੇ ਉਹਨਾਂ ਸਿਹਤ ਵਿਭਾਗ ਵਲੋਂ ਪੇਂਡੂ ਏਰੀਆਂ ਦੇ ਲੋਕਾਂ ਨੂੰ ਦਿੱਤੀਆ ਜਾ ਰਹੀਆਂ ਸਿਹਤ ਸਹੂਲਤ ਸਬੰਧੀ ਪਿੰਡ ਭਾਗਸਰ ਵਿਖੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਜਾਇਜਾ ਲਿਆ ਅਤੇ ਲੋਕਾਂ ਦੀਆਂ ਸਮੱਸਿਆਂ ਵੀ ਸੁਣੀਆਂ।
ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕਰਦਿਆਂ ਸਬੰਧਿਤ ਸਟਾਫ ਨੂੰ ਹਦਾਇਤ ਕੀਤੀ ਕਿ ਜਦੋਂ ਵੀ ਕੋਈ ਪ੍ਰਾਰਥੀ ਸੇਵਾ ਕੇਂਦਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੇਵਾ ਲਈ ਆਉਂਦਾ ਹੈ ਤਾਂ ਉਹਨਾਂ ਦੀਆਂ ਅਰਜੀਆਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਕਰਨ ਅਤੇ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ।
ਆਪਣੇ ਇਸ ਦੌਰੇ ਦੌਰਾਨ ਉਹਨਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸ਼ਹਿਰ ਨਿਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਸਬੰਧੀ ਸ਼ੁਰੂ ਕੀਤੇ ਜਾਣ ਵਾਲੇ ਸਕਾਡਾ ਪ੍ਰੋਜੈਕਟ ਦਾ ਵੀ ਨਿਰੀਖਣ ਕੀਤਾ।
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਪੇਂਡੂ ਏਰੀਆ ਵਿੱਚ ਕੂੜਾ ਕਰਕਟ ਦਾ ਅਧੁਨਿਕ ਤਰੀਕੇ ਨਾਲ ਨਿਪਟਾਰਾ ਕਰਨ ਲਈ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦਾ ਪਿੰਡ ਭਲਾਈਆਣਾ ਵਿਖੇ ਵੀ ਜਾਇਜਾ ਲਿਆ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਉਪਿੰਦਰਜੀਤ ਸਿੰਘ ਐਸ.ਐਸ.ਪੀ., ਡਾ.ਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ, ਕੰਵਰਜੀਤ ਸਿੰਘ ਐਸ.ਡੀ.ਐਮ., ਡਾ.ਰੰਜੂ ਸਿੰਗਲਾ ਸਿਵਿਲ ਸਰਜਨ, ਰਿਸ਼ਭ ਬਾਂਸਲ ਸਹਾਇਕ ਕਮਿਸ਼ਨਰ ਜਨਰਲ ਵੀ ਮੌਜੂਦ ਸਨ।
No comments