ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ
ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਪਾਬੰਦੀ
ਬਠਿੰਡਾ, 16 ਨਵੰਬਰ : ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ‘ਤੇ ਵੀ ਲਾਗੂ ਰਹੇਗੀ।
ਜਾਰੀ ਹੁਕਮ ਅਨੁਸਾਰ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਰੋਕ ਰਹੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਸਬੰਧਤ ਅਧਿਕਾਰੀ ਆਪਣੇ-ਆਪਣੇ ਅਧਿਕਾਰ ਖੇਤਰ ਅੰਦਰ ਅਚਨਚੇਤ ਚੈਕਿੰਗ ਕਰਨੀ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਤੇ ਪੂਰਨ ਤੌਰ ਤੇ ਰੋਕ ਰਹੇਗੀ। ਇਹ ਹੁਕਮ 31 ਜਨਵਰੀ 2023 ਤੱਕ ਲਾਗੂ ਰਹੇਗਾ।
No comments