Jobs alert -ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ 21 ਨਵੰਬਰ ਨੂੰ ਕੀਤਾ ਜਾਵੇਗਾ ਪਲੇਸਮੈੰਟ ਕੈੰਪ ਦਾ ਆਯੋਜਨ
ਤਰਨ ਤਾਰਨ, 18 ਨਵੰਬਰ :
ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ ਮਿਤੀ 21 ਨਵੰਬਰ, 2022 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤਰਨ ਤਾਰਨ ਵਿਖੇ BYJU’S ਕੰਪਨੀ ਅਤੇ ਪੁਖਰਾਜ ਹੈਲਥ ਕੇਅਰ ਕੰਪਨੀ, ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਪਲੇਸਮੈਂਟ ਲਈ BYJU’S ਕੰਪਨੀ ਨੂੰ ਲੋਕਲ ਗਰੇਜੁਏਟ ਲੜਕੇ ਅਤੇ ਲੜਕੀਆਂ (ਤਨਖਾਹ 25000/-ਤੱਕ) ਅਤੇ ਪੁਖਰਾਜ ਹੈਲਥ ਕੇਅਰ ਕੰਪਨੀ, ਨੂੰ ਵੈਲਨੇਸ ਅਡਵਾਈਜ਼ਰ, ਅਸੀਸਟੈਂਟ ਮੈਨੇਜਰ ਅਤੇ ਮੈਨੇਜਰ ਦੀ ਪੋਸਟ ਲਈ ਘੱਟੋ-ਘੱਟ ਦਸਵੀਂ ਪਾਸ ਲੜਕੇ ਅਤੇ ਲੜਕੀਆਂ ਦੀ ਜਰੂਰਤ ਹੈ।
ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਪ੍ਰਭਜੋਤ ਸਿੰਘ, ਜਿਲਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰ (ਲੜਕੇ ਅਤੇ ਲੜਕੀਆਂ) ਦੀ ਘੱਟੋ-ਘੱਟ ਯੋਗਤਾ ਦਸਵੀਂ ਪਾਸ, ਉਮਰ 18-30 ਸਾਲ ਹੋਵੇ। ਚਾਹਵਾਨ ਉਮੀਦਵਾਰ ਸਵੇਰੇ 10 ਵਜੇ ਤੋਂ ਦੁਪਿਹਰ 01 ਵਜੇ ਤਕ ਆਪਣੇ ਪੜਾਈ ਅਤੇ ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਇੰਟਰਵਿਉ ਲਈ ਹਾਜ਼ਰ ਹੋ ਸਕਦੇ ਹਨ। ਜਿਲਾ ਰੋਜਗਾਰ ਅਧਿਕਾਰੀ ਵੱਲੋ ਬੇਰੋਜ਼ਗਾਰ ਉਮੀਦਵਾਰਾਂ ਨੂੰ ਲਾਭ ਲੈਣ ਲਈ ਇਸ ਪਲੇਸਪੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈਲਪਲਾਈਨ ਨੰਬਰ 77173-97013 'ਤੇ ਸੰਪਰਕ ਕੀਤਾ ਜਾ ਸਕਦਾ ਹੈ।
No comments