ਹੁਣੇ ਹੁਣੇ

ਪੰਜਾਬ ਸਿੰਘ ਨੇ ਲੋਕ ਸਭਾ ਸੀਟ ਤੋਂ ਕੀਤੀ ਦਾਅਵੇਦਾਰੀ ਪੇਸ਼


ਸੰਜੀਵ ਧਮੀਜਾ 

ਫਾਜ਼ਿਲਕਾ, 11 ਫਰਵਰੀ 

ਆਪ ਦੇ ਸੀਨੀਅਰ ਆਗੂ ਅਤੇ ਸੇਵਾ ਮੁਕਤ ਪੁਲਿਸ ਅਧਿਕਾਰੀ ਪੰਜਾਬ ਸਿੰਘ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕਰਦੇ ਹੋਏ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਦਾਅਵਾ ਕੀਤਾ ਹੈ। ਗੱਲਬਾਤ ਕਰਦਿਆਂ ਪੰਜਾਬ ਸਿੰਘ ਨੇ ਕਿਹਾ ਕਿ ਮਹਿਜ ਦੋ ਸਾਲਾਂ ਦੇ ਸਮੇਂ ਵਿਚ ਹੀ ਪੰਜਾਬ ਸਰਕਾਰ ਨੇ ਰਾਜ ਦੀ ਜਨਤਾ ਨੂੰ ਦਿੱਤੀਆਂ ਚੁਣਾਵੀ ਗਰੰਟੀਆਂ ਵਿਚ ਸੂਬੇ ਦੇ 40 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਹਰੇਕ ਵਰਗ ਨੂੰ ਮੁਫ਼ਤ ਬਿਜਲੀ ਦੀ ਸਹੂਲਤ, ਭਿਸ੍ਰਟਾਚਾਰ ਰਹਿਤ ਪਾਰਦਰਸ਼ੀ ਸ਼ਾਸਨ  ਅਤੇ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੜਕ ਸੁਰੱਖਿਆ ਦੇ ਮਾਮਲੇ ’ਚ ਪੰਜਾਬ ਦੇੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਵੀਆਂ ਕ੍ਰਾਂਤੀਕਾਰੀ ਤਬਦੀਲੀਆਂ ਕਰਨ ਜਾ ਰਹੀ ਹੈ। 


No comments